ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੱਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ।
TSK
TSK · ਲੇਵੀਆਂ 15:13
مراجع Treasury of Scripture Knowledge في ਪੰਜਾਬੀ IRV.
ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋ ਜਾਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਜੋ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।
ਅਤੇ ਸ਼ੁੱਧ ਹੋਣ ਵਾਲਾ ਆਪਣੇ ਕੱਪੜਿਆਂ ਨੂੰ ਧੋਵੇ ਅਤੇ ਆਪਣਾ ਸਿਰ ਮੁਨਾ ਦੇਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋਵੇਗਾ, ਇਸ ਤੋਂ ਬਾਅਦ ਉਹ ਡੇਰੇ ਵਿੱਚ ਆਵੇ ਪਰ ਸੱਤ ਦਿਨ ਤੱਕ ਆਪਣੇ ਡੇਰੇ ਤੋਂ ਬਾਹਰ ਹੀ ਵਾਸ ਕਰੇ।
ਜਿਹੜਾ ਉਸ ਵਿਛਾਉਣੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
ਪਰ ਜੇਕਰ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ, ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਉਹ ਸ਼ੁੱਧ ਹੋ ਜਾਵੇਗੀ।
¶ ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ।
ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।
ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।