TSK

TSK · ਲੇਵੀਆਂ 21:15

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ।

ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਉਹ ਉਨ੍ਹਾਂ ਨੂੰ ਆਪਣੀਆਂ ਪਵਿੱਤਰ ਵਸਤੂਆਂ ਵਿੱਚੋਂ ਖੁਆ ਕੇ, ਉਨ੍ਹਾਂ ਉੱਤੇ ਬਦੀ ਦਾ ਦੋਸ਼ ਨਾ ਲਿਆਉਣ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਬਲੀਦਾਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।

ਕਿਉਂ ਜੋ ਉਹਨਾਂ ਨੇ ਉਨ੍ਹਾਂ ਦੀਆਂ ਧੀਆਂ, ਆਪਣੇ ਲਈ ਤੇ ਆਪਣੇ ਪੁੱਤਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤਰ ਪਰਜਾ ਇਸ ਦੇਸ਼ ਦੀਆਂ ਕੌਮਾਂ ਵਿੱਚ ਰਲ ਮਿਲ ਗਈ ਹੈ, ਅਤੇ ਇਸ ਧੋਖੇ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ।”

ਹੇ ਮੇਰੇ ਪਰਮੇਸ਼ੁਰ, ਉਨ੍ਹਾਂ ਨੂੰ ਯਾਦ ਰੱਖ ਕਿਉਂਕਿ ਉਨ੍ਹਾਂ ਨੇ ਜਾਜਕਾਈ ਨੂੰ ਅਤੇ ਜਾਜਕਾਂ ਅਤੇ ਲੇਵੀਆਂ ਦੇ ਨੇਮ ਨੂੰ ਅਸ਼ੁੱਧ ਕੀਤਾ ਹੈ।

ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ

ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ।