TSK

TSK · ਲੇਵੀਆਂ 22:2

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਯਹੋਵਾਹ ਲਈ ਵੱਖਰਾ ਰੱਖੋ ਨਾਲ ਡੰਗਰਾਂ ਵਿੱਚੋਂ ਹਰ ਪਹਿਲੌਠਾ ਬੱਚਾ ਜਿਹੜਾ ਤੁਹਾਡਾ ਹੋਵੇ। ਨਰ ਯਹੋਵਾਹ ਲਈ ਹੋਣਗੇ।

¶ ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਦੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ, ਅਜਿਹਾ ਨਾ ਹੋਵੇ ਕਿ ਉਹ ਆਪਣੀ ਅਸ਼ੁੱਧਤਾਈ ਦੇ ਕਾਰਨ ਮੇਰੇ ਉਸ ਡੇਰੇ ਨੂੰ ਭਰਿਸ਼ਟ ਕਰਨ ਜੋ ਉਨ੍ਹਾਂ ਦੇ ਵਿਚਕਾਰ ਹੈ ਅਤੇ ਇਸ ਕਾਰਨ ਮਰ ਨਾ ਜਾਣ।

ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ। ਮੈਂ ਯਹੋਵਾਹ ਹਾਂ।

ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।

ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ।

ਅਤੇ ਤੁਸੀਂ ਉਸ ਦੇ ਕਰਨ ਪਾਪ ਨਾ ਕਰਿਓ ਜਦ ਤੁਸੀਂ ਉਸ ਦੀ ਚਿਕਨਾਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।

¶ ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।