TSK

TSK · ਲੇਵੀਆਂ 4:21

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਬਲ਼ਦ ਦੀ ਖੱਲ, ਉਸ ਦਾ ਸਾਰਾ ਮਾਸ, ਉਸ ਦਾ ਸਿਰ, ਲੱਤਾਂ ਅਤੇ ਆਂਦਰਾਂ ਸਮੇਤ ਉਸ ਦਾ ਗੋਹਾ,

ਕਿਉਂ ਜੋ ਜਾਜਕ ਦੀਆਂ ਸਾਰੀਆਂ ਮੈਦੇ ਦੀਆਂ ਭੇਟਾਂ ਪੂਰੀਆਂ ਸਾੜੀਆਂ ਜਾਣ, ਉਹ ਖਾਧੀਆਂ ਨਾ ਜਾਣ।

¶ “ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ।”

ਉਹ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਅਤੇ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ, ਜਿਨ੍ਹਾਂ ਦਾ ਲਹੂ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ, ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਨ੍ਹਾਂ ਦੀਆਂ ਖੱਲਾਂ, ਮਾਸ ਅਤੇ ਗੋਹੇ ਨੂੰ ਅੱਗ ਵਿੱਚ ਸਾੜ ਦੇਵੇ।

ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਹੋਮ ਬਲੀਆਂ ਚੜ੍ਹਾਈਆਂ। ਸਾਰੇ ਇਸਰਾਏਲ ਦੇ ਲਈ ਬਾਰਾਂ ਵਹਿੜੇ, ਛਿਆਨਵੇਂ ਭੇਡੂ, ਸਤੱਤਰ ਲੇਲੇ ਅਤੇ ਪਾਪ ਬਲੀ ਦੇ ਲਈ ਬਾਰਾਂ ਬੱਕਰੇ, ਇਹ ਸਭ ਪਰਮੇਸ਼ੁਰ ਦੇ ਲਈ ਹੋਮ ਬਲੀ ਸਨ।

‹ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।›

ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ।