TSK

TSK · ਲੇਵੀਆਂ 5:13

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ।

ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।

ਉਹ ਆਪਣੇ ਪਾਪ ਦੇ ਕਾਰਨ ਜੋ ਉਸ ਨੇ ਕੀਤਾ, ਭੇਡ ਜਾਂ ਬੱਕਰੀ ਪਾਪ ਬਲੀ ਦੀ ਭੇਟ ਲਈ ਯਹੋਵਾਹ ਦੇ ਅੱਗੇ ਲਿਆਵੇ, ਤਦ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ।

ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਉਹ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ, ਉਹ ਅੱਤ ਪਵਿੱਤਰ ਹੈ।

ਉਹ ਮੇਰੀ ਪਰਜਾ ਦੇ ਪਾਪ ਉੱਤੇ ਖਾਂਦੇ ਹਨ, ਅਤੇ ਉਹਨਾਂ ਦੀ ਬਦੀ ਨੂੰ ਚਾਹੁੰਦੇ ਹਨ।