TSK

TSK · ਲੇਵੀਆਂ 5:2

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਜੇਕਰ ਕੋਈ ਮਨੁੱਖ ਬਿਨ੍ਹਾਂ ਸੋਚੇ ਸਮਝੇ ਭਲਾ ਜਾਂ ਬੁਰਾ ਕਰਨ ਦੀ ਸਹੁੰ ਚੁੱਕੇ ਅਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਗੱਲ ਉਹ ਬਿਨ੍ਹਾਂ ਸੋਚੇ ਸਮਝੇ ਸਹੁੰ ਚੁੱਕ ਕੇ ਆਖੇ, ਤਾਂ ਜਿਸ ਵੇਲੇ ਉਸ ਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾਂ ਗੱਲਾਂ ਵਿੱਚ ਦੋਸ਼ੀ ਠਹਿਰੇਗਾ।

ਅਤੇ ਜੇਕਰ ਕੋਈ ਕਿਸੇ ਅਪਵਿੱਤਰ ਵਸਤੂ ਨੂੰ ਛੂਹੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਵੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। ਭਾਵੇਂ ਉਹ ਮਨੁੱਖ ਦੀ ਕੋਈ ਅਸ਼ੁੱਧ ਵਸਤੂ, ਜਾਂ ਅਸ਼ੁੱਧ ਪਸ਼ੂ, ਜਾਂ ਕੋਈ ਵੀ ਅਸ਼ੁੱਧ ਜਾਂ ਘਿਣਾਉਣੀ ਵਸਤੂ ਹੋਵੇ।

¶ ਇਨ੍ਹਾਂ ਤੋਂ ਤੁਸੀਂ ਅਸ਼ੁੱਧ ਹੋਵੋਗੇ, ਜੋ ਕੋਈ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।

ਸੂਰ, ਕਿਉਂਕਿ ਇਸ ਦੇ ਖੁਰ ਤਾਂ ਪਾਟੇ ਹੋਏ ਹਨ ਪਰ ਇਹ ਜੁਗਾਲੀ ਨਹੀਂ ਕਰਦਾ, ਇਹ ਤੁਹਾਡੇ ਲਈ ਅਸ਼ੁੱਧ ਹੈ, ਤੁਸੀਂ ਨਾ ਤਾਂ ਇਨ੍ਹਾਂ ਦਾ ਮਾਸ ਖਾਣਾ ਅਤੇ ਨਾ ਇਨ੍ਹਾਂ ਦੀ ਲੋਥ ਨੂੰ ਛੂਹਣਾ।

¶ ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।

‹ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ।›