ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ।
TSK
TSK · ਲੂਕਾ 1:13
مراجع Treasury of Scripture Knowledge في ਪੰਜਾਬੀ IRV.
ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।
ਤਦ ਯਹੋਵਾਹ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਹੋਵੇ। ਨਾ ਡਰ, ਤੂੰ ਮਰੇਂਗਾ ਨਹੀਂ।”
ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।
ਤਦ ਉਹ ਬੋਲਿਆ, “ਇਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ।”
ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।
ਤਦ ਮੈਂ ਨਬੀਆ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ, ਤਦ ਯਹੋਵਾਹ ਨੇ ਮੈਨੂੰ ਆਖਿਆ, ਉਹ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਜ਼ ਰੱਖ,
¶ ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ।
ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ।
ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ‹ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ।›
ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।
ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ।
¶ ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ‹ਤੁਹਾਨੂੰ ਸ਼ਾਂਤੀ ਮਿਲੇ।›