TSK

TSK · ਲੂਕਾ 12:21

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਇਸਰਾਏਲ ਹਰੀ ਭਰੀ ਵੇਲ ਹੈ, ਜੋ ਫਲ ਦਿੰਦੀ ਹੈ। ਜਿੰਨਾਂ ਉਹ ਦਾ ਫਲ ਵਧਿਆ, ਓਨ੍ਹੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ।

¶ ‹ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।›

‹ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।›

ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।

ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ।

¶ ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!