ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।
TSK
TSK · ਲੂਕਾ 13:11
مراجع Treasury of Scripture Knowledge في ਪੰਜਾਬੀ IRV.
ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।
ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
ਉਸ ਨੇ ਉਹ ਦੇ ਪਿਤਾ ਨੂੰ ਪੁੱਛਿਆ, ‹ਇਸ ਦਾ ਇਹ ਹਾਲ ਕਦੋਂ ਤੋਂ ਹੈ?› ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ।
ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।
‹ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ?›
ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜੰਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”
ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।