TSK

TSK · ਲੂਕਾ 13:17

مراجع Treasury of Scripture Knowledge في ਪੰਜਾਬੀ IRV.

العودة إلى المقطع

ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈਅ ਦਾਇਕ ਅਤੇ ਅਚਰਜ਼ ਕੰਮਾਂ ਵਾਲਾ?

ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਗੂੰ ਕੱਜਣ!

ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਸ ਦਾ ਰਾਜ ਚਮਕੇਗਾ।

¶ ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ।

ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।

ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ।

ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।

ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।

ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ