TSK

TSK · ਲੂਕਾ 13:25

مراجع Treasury of Scripture Knowledge في ਪੰਜਾਬੀ IRV.

العودة إلى المقطع

ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ।

¶ ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।

‹ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ।›

¶ ‹ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ?›

ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!

ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।