TSK

TSK · ਲੂਕਾ 13:35

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ।

ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।

¶ ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।

¶ ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।

ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸਹੁੰ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਵਿਰਾਨ ਹੋ ਜਾਵੇਗਾ

ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ।

¶ ਹੇ ਲਬਾਨੋਨ, ਆਪਣੇ ਦਰਵਾਜ਼ੇ ਖੋਲ੍ਹ ਕਿ ਅੱਗ ਤੇਰੇ ਦਿਆਰਾਂ ਨੂੰ ਖਾ ਜਾਵੇ!

ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ।

ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!

¶ ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ।

‹ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ।”›

ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”

‹ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।›

ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।