TSK

TSK · ਲੂਕਾ 13:4

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਚਸ਼ਮੇ ਫਾਟਕ ਨੂੰ ਕਾਲਹੋਜ਼ਾ ਦੇ ਪੁੱਤਰ ਸ਼ੱਲੂਨ ਨੇ ਜੋ ਮਿਸਪਾਹ ਦੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤਾ। ਉਸ ਨੇ ਉਹ ਨੂੰ ਬਣਾਇਆ, ਛੱਤਿਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਉਸ ਨੇ ਹੀ ਸ਼ਾਹੀ ਬਾਗ਼ ਦੇ ਕੋਲ ਸ਼ੱਲਹ ਦੇ ਤਲਾਬ ਦੀ ਕੰਧ ਨੂੰ ਉਨ੍ਹਾਂ ਪੌੜੀਆਂ ਤੱਕ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ, ਬਣਾਇਆ।

‹ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ,› ‹ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,›

ਯਿਸੂ ਨੇ ਕਿਹਾ, ‹“ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”›

ਯਿਸੂ ਨੇ ਉਸ ਨੂੰ ਆਖਿਆ, ‹“ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,”› ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।