TSK

TSK · ਲੂਕਾ 13:7

مراجع Treasury of Scripture Knowledge في ਪੰਜਾਬੀ IRV.

العودة إلى المقطع

ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ।

ਤਦ ਮੈਂ ਛੇਵੇਂ ਸਾਲ ਵਿੱਚ ਤੁਹਾਨੂੰ ਅਜਿਹੀ ਬਰਕਤ ਦਿਆਂਗਾ ਕਿ ਧਰਤੀ ਤਿੰਨ ਸਾਲਾਂ ਦੇ ਲਈ ਫਲ ਉਪਜਾਵੇਗੀ।

ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।

ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।

‹ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।›