ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾ ਕੇ ਆਖਿਆ, ਹੇ ਯਹੋਵਾਹ ਤੇਰਾ ਕ੍ਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ।
TSK
TSK · ਲੂਕਾ 13:8
مراجع Treasury of Scripture Knowledge في ਪੰਜਾਬੀ IRV.
ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ।
ਯਹੋਸ਼ੁਆ ਨੇ ਆਖਿਆ, ਹਾਏ ਪ੍ਰਭੂ ਯਹੋਵਾਹ, ਕੀ ਤੂੰ ਇਹਨਾਂ ਲੋਕਾਂ ਨੂੰ ਇਸ ਕਾਰਨ ਯਰਦਨ ਤੋਂ ਪਾਰ ਲਿਆਇਆ ਹੈਂ ਕਿ ਅਮੋਰੀਆਂ ਦੇ ਹੱਥ ਵਿੱਚ ਸਾਨੂੰ ਦੇ ਕੇ ਸਾਡਾ ਸੱਤਿਆਨਾਸ ਕਰਾਏਂ? ਚੰਗਾ ਹੀ ਹੁੰਦਾ ਜੇ ਅਸੀਂ ਸਬਰ ਕਰਦੇ ਅਤੇ ਯਰਦਨ ਦੇ ਉਸ ਪਾਸੇ ਹੀ ਵੱਸੇ ਰਹਿੰਦੇ।
ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।
¶ ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!
¶ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ। ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ?
ਜੋ ਮੈਂ ਕਿਵੇਂ ਆਪਣੀ ਕੌਮ ਨੂੰ ਅਣਖੀ ਬਣਾਂਵਾ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਬਚਾਂਵਾ।