TSK

TSK · ਲੂਕਾ 2:13

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਯਾਕੂਬ ਆਪਣੇ ਰਾਹ ਪੈ ਗਿਆ ਤਦ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ।

ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ ਨਾਰੇ ਮਾਰਦੇ ਸਨ?”

ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!

ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ।

ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।

ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!

ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।