¶ ‹ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।›
TSK
TSK · ਲੂਕਾ 21:12
مراجع Treasury of Scripture Knowledge في ਪੰਜਾਬੀ IRV.
‹ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।›
¶ ‹ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।›
‹ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।›
ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ।
ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ।
ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।
ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ‹ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?›
ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।
¶ ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।
¶ ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ।
ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ।
ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।
¶ ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ