TSK

TSK · ਲੂਕਾ 21:24

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪੁਰਖਿਆਂ ਜਾਣਦੇ ਸਨ।

ਥੋੜ੍ਹੇ ਸਮੇਂ ਲਈ ਹੀ ਤੇਰੀ ਪਵਿੱਤਰ ਪਰਜਾ ਨੇ ਤੇਰੇ ਪਵਿੱਤਰ ਅਸਥਾਨ ਨੂੰ ਆਪਣੇ ਅਧਿਕਾਰ ਵਿੱਚ ਰੱਖਿਆ, ਫੇਰ ਸਾਡੇ ਵੈਰੀਆਂ ਨੇ ਉਹ ਨੂੰ ਲਤਾੜਿਆ ਹੈ।

ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁੱਖ ਕੱਸਦੇ ਹਨ, ਤੂਬਲ ਅਤੇ ਯਾਵਾਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ।

ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?

ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਕਤਾਨੀ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸਹੁੰ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ।

¶ ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।