ਕੀ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਵਿੱਚ ਮਗਨ ਰਹੇਗਾ, ਅਤੇ ਹਰ ਵੇਲੇ ਪਰਮੇਸ਼ੁਰ ਨੂੰ ਪੁਕਾਰੇਗਾ?
TSK
TSK · ਲੂਕਾ 21:36
مراجع Treasury of Scripture Knowledge في ਪੰਜਾਬੀ IRV.
ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ।
‹ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।›
‹ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਸਮਾਂ ਕਦੋਂ ਹੋਵੇਗਾ।›
‹ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।›
‹ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ।›
¶ ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।
ਹਰ ਰੋਜ਼ ਪ੍ਰਾਰਥਨਾ ਕਰੋ।
ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ।
ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
¶ ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।