TSK

TSK · ਲੂਕਾ 3:2

مراجع Treasury of Scripture Knowledge في ਪੰਜਾਬੀ IRV.

العودة إلى المقطع

ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤਰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਸ਼ਾਸਨ ਦੇ ਦਿਨਾਂ ਵਿੱਚ ਉਸ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਸਾਲ ਵਿੱਚ ਆਇਆ

ਯਹੋਵਾਹ ਦਾ ਬਚਨ, ਬੂਜ਼ੀ ਦੇ ਪੁੱਤਰ ਹਿਜ਼ਕੀਏਲ ਜਾਜਕ ਕੋਲ ਆਇਆ, ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ।

¶ ਯਹੋਵਾਹ ਦਾ ਬਚਨ ਅਮਿੱਤਈ ਦੇ ਪੁੱਤਰ ਯੂਨਾਹ ਨੂੰ ਆਇਆ,

¶ ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਦਿਨਾਂ ਵਿੱਚ ਯਹੋਵਾਹ ਦੀ ਬਾਣੀ ਜੋ ਸਫ਼ਨਯਾਹ ਦੇ ਕੋਲ ਆਈ, ਜੋ ਕੂਸ਼ੀ ਦਾ ਪੁੱਤਰ, ਗਦਲਯਾਹ ਦਾ ਪੋਤਰਾ, ਅਮਰਯਾਹ ਦਾ ਪੜਪੋਤਾ ਸੀ, ਜੋ ਹਿਜ਼ਕੀਯਾਹ ਦਾ ਪੁੱਤਰ ਸੀ।

¶ ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ‹ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?›

ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ।

ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।

ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।”

ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫ਼ਾ ਪ੍ਰਧਾਨ ਜਾਜਕ ਸੀ।

ਅੰਨਾਸ ਪ੍ਰਧਾਨ ਜਾਜਕ, ਕਯਾਫ਼ਾ, ਯੂਹੰਨਾ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ।