ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
TSK
TSK · ਲੂਕਾ 5:21
مراجع Treasury of Scripture Knowledge في ਪੰਜਾਬੀ IRV.
ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ।
ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।
ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।
¶ ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।
ਪ੍ਰਭੂ ਸਾਡੇ ਪਰਮੇਸ਼ੁਰ ਦੇ ਕੋਲ ਦਇਆ ਅਤੇ ਮਾਫ਼ੀ ਹੈ, ਅਸੀਂ ਭਾਵੇਂ ਉਹ ਦੇ ਅੱਗੇ ਵਿਰੋਧ ਕੀਤਾ।
ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ।
ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ l ਤੁਹਾਡੀ ਕੀ ਸਲਾਹ ਹੈ?
¶ ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ।
ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ।