TSK

TSK · ਲੂਕਾ 6:13

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।

¶ ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।

¶ ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।

‹ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ।›

ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।

ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ!

ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ।

ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ!