TSK

TSK · ਲੂਕਾ 6:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ?

ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।

ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।

¶ ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ।

ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।

ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।

ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।

ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ।

¶ ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ।

ਮੈਂ ਤਾਂ ਤਿਹਾਈ ਜ਼ਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।

¶ ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!

¶ ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

¶ ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ!

ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।

ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।

ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤ੍ਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ

ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ।

‹ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ,› ‹ਕਿਉਂ ਜੋ ਉਹ ਰਜਾਏ ਜਾਣਗੇ।›

‹ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ› ‹ਕਿਉਂ ਜੋ ਤੁਸੀਂ ਭੁੱਖੇ ਹੋਵੋਗੇ।› ‹ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ› ‹ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।›

ਯਿਸੂ ਨੇ ਉਨ੍ਹਾਂ ਨੂੰ ਕਿਹਾ ‹“ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।›

¶ ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ।

ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।

ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।

ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।

ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।

ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ,