TSK

TSK · ਲੂਕਾ 6:49

مراجع Treasury of Scripture Knowledge في ਪੰਜਾਬੀ IRV.

العودة إلى المقطع

ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ

ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਉਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਉਹ ਹਰਾਮਕਾਰੀ ਕਰਨ, ਕਿਉਂ ਜੋ ਉਹ ਵੇਸਵਾਂ ਦੇ ਨਾਲ ਇਕੱਲੇ ਜਾਂਦੇ ਹਨ, ਅਤੇ ਦੇਵਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! ਸਮਝਹੀਣ ਲੋਕ ਬਰਬਾਦ ਹੋ ਜਾਣਗੇ।

‹ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ।›

‹ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ।›

‹ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ।›

ਕਿ ‹ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ।›

¶ ‹ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ।›

‹ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ।›

‹ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।›

ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।

¶ ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ

ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।

ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ।

ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।