‹ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।›
TSK
TSK · ਲੂਕਾ 8:21
مراجع Treasury of Scripture Knowledge في ਪੰਜਾਬੀ IRV.
‹ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।›
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।›
¶ ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ!
‹ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ।›
ਯਿਸੂ ਨੇ ਉਸ ਨੂੰ ਆਖਿਆ, ‹“ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”›
ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ।
ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।