TSK

TSK · ਲੂਕਾ 8:39

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ।

ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!

¶ ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!

ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।

ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।