ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ।
TSK
TSK · ਮਲਾਕੀ 1:13
مراجع Treasury of Scripture Knowledge في ਪੰਜਾਬੀ IRV.
ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲਾਲਚ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ?
¶ ਪਰ ਹੇ ਯਾਕੂਬ, ਤੂੰ ਮੈਨੂੰ ਨਹੀਂ ਪੁਕਾਰਿਆ, ਹੇ ਇਸਰਾਏਲ, ਤੂੰ ਤਾਂ ਮੇਰੇ ਤੋਂ ਅੱਕ ਗਿਆ!
ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਵਿਭਚਾਰ ਕਰੋਗੇ, ਝੂਠੀ ਸਹੁੰ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ?
ਤਾਂ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਮੇਰੀ ਜਾਨ ਕਦੇ ਅਸ਼ੁੱਧ ਨਹੀਂ ਹੋਈ ਅਤੇ ਮੈਂ ਆਪਣੀ ਜੁਆਨੀ ਤੋਂ ਲੈ ਕੇ ਅਸ਼ੁੱਧ ਨਹੀਂ ਹੋਇਆ। ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਕੋਈ ਮਰੀ ਹੋਈ ਚੀਜ਼ ਮੈਂ ਕਦੇ ਨਹੀਂ ਖਾਧੀ, ਜਿਹੜੀ ਆਪ ਹੀ ਮਰ ਜਾਵੇ ਜਾਂ ਪਾੜੀ ਗਈ ਹੋਵੇ। ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ।
¶ ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ!
ਹੇ ਮੇਰੀ ਪਰਜਾ, ਮੈਂ ਤੇਰਾ ਕੀ ਵਿਗਾੜਿਆ ਹੈ? ਮੈਂ ਕਿਵੇਂ ਤੈਨੂੰ ਥਕਾ ਦਿੱਤਾ ਹੈ? ਮੈਨੂੰ ਉੱਤਰ ਦੇ!
ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ
¶ ‹ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।›
¶ ‹ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।›
ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ‹ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੇਰੇ ਕੋਲੋਂ ਇੱਕ ਘੜੀ ਵੀ ਨਾ ਜਾਗ ਹੋਇਆ?›