ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।
TSK
TSK · ਮਲਾਕੀ 2:13
مراجع Treasury of Scripture Knowledge في ਪੰਜਾਬੀ IRV.
¶ ਜਦ ਉਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ।
¶ ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ।
ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।
ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।
ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।