TSK

TSK · ਮਲਾਕੀ 2:8

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਆਪਣੇ ਲੋਕਾਂ ਵਿੱਚ, ਆਪਣੇ ਵੰਸ਼ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤਰ ਠਹਿਰਾਉਂਦਾ ਹਾਂ।

ਨਾ ਮੇਰੇ ਪੁੱਤਰੋ। ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ।

ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਦੰਮਿਸ਼ਕ ਤੋਂ ਭੇਜੀ ਹੋਈ ਆਗਿਆ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਰਾਜਾ ਦੇ ਦੰਮਿਸ਼ਕ ਤੋਂ ਵਾਪਸ ਆਉਣ ਤੱਕ ਊਰਿੱਯਾਹ ਜਾਜਕ ਨੇ ਉਸ ਨੂੰ ਬਣਾ ਲਿਆ।

ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ।

ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।

ਰਸਤੇ ਤੋਂ ਹਟੋ, ਮਾਰਗ ਤੋਂ ਫਿਰ ਜਾਓ, ਇਸਰਾਏਲ ਦੇ ਪਵਿੱਤਰ ਪੁਰਖ ਨੂੰ ਸਾਡੇ ਅੱਗਿਓਂ ਹਟਾ ਦਿਓ!

ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜ਼ਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ।

ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਉਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ।

ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ।

ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ।

ਕਿਉਂ ਜੋ ਉਹਨਾਂ ਨੇ ਉਹਨਾਂ ਦੇ ਲਈ ਮੂਰਤੀਆਂ ਦੀ ਸੇਵਾ ਕੀਤੀ ਅਤੇ ਇਸਰਾਏਲ ਦੇ ਘਰਾਣੇ ਲਈ ਪਾਪਾਂ ਵਿੱਚ ਠੋਕਰ ਦਾ ਕਾਰਨ ਬਣੇ, ਇਸ ਲਈ ਮੈਂ ਉਹਨਾਂ ਉੱਤੇ ਆਪਣਾ ਹੱਥ ਚੁੱਕਿਆ ਅਤੇ ਉਹ ਆਪਣੀ ਬਦੀ ਨੂੰ ਚੁੱਕਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।

¶ “ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈਅ ਕਿੱਥੇ ਹੈ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ?

ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।

ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ।

ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੇਂ ਅਤੇ ਨਾ ਤੂੰ ਸ਼ਰਾਬ ਪੀਵੇਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ।