TSK

TSK · ਮਲਾਕੀ 3:13

مراجع Treasury of Scripture Knowledge في ਪੰਜਾਬੀ IRV.

العودة إلى المقطع

ਉਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕਿਹੜਾ ਸੀ ਜਿਸ ਨੂੰ ਮੇਰੇ ਪੁਰਖਿਆਂ ਨੇ ਉੱਕਾ ਹੀ ਨਾਸ ਨਹੀਂ ਕੀਤਾ ਜਿਹੜਾ ਮੇਰੇ ਹੱਥੋਂ ਆਪਣਿਆਂ ਲੋਕਾਂ ਨੂੰ ਬਚਾ ਸਕਿਆ ਕਿ ਤੁਹਾਡਾ ਪਰਮੇਸ਼ੁਰ ਵੀ ਮੇਰੇ ਹੱਥੋਂ ਤੁਹਾਨੂੰ ਛੁਡਾ ਲਵੇ?

ਅੱਯੂਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ,

ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ।

ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ!

¶ ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਤੂੰ ਕਿਸ ਦੇ ਵਿਰੁੱਧ ਆਪਣੀ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ!

ਇਸ ਤਰ੍ਹਾਂ ਤੁਸੀਂ ਮੇਰੇ ਵਿਰੁੱਧ ਆਪਣੇ ਮੂੰਹ ਤੋਂ ਆਪਣੀ ਵਡਿਆਈ ਕੀਤੀ ਅਤੇ ਤੁਸੀਂ ਮੇਰੇ ਵਿਰੁੱਧ ਬਹੁਤ ਗੱਲਾਂ ਕੀਤੀਆਂ ਹਨ, ਜੋ ਮੈਂ ਸੁਣ ਚੁੱਕਿਆ ਹਾਂ।

ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ।

ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸੀਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ!

ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ।