¶ ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ।
TSK
TSK · ਮਰਕੁਸ 1:14
مراجع Treasury of Scripture Knowledge في ਪੰਜਾਬੀ IRV.
¶ ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ!
ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ -
¶ ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ।
ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।
ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ!