TSK

TSK · ਮਰਕੁਸ 1:2

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।

¶ ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,

‹ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।›

ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।

ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,

‹ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ,› ‹ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ,› ‹ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।›