ਇਹ ਉਹੋ ਹੀ ਗੱਲ ਤਾਂ ਨਹੀਂ ਜਿਹੜੀ ਅਸੀਂ ਤੈਨੂੰ ਮਿਸਰ ਵਿੱਚ ਆਖੀ ਸੀ ਕਿ ਸਾਨੂੰ ਰਹਿਣ ਦੇ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ?
TSK
TSK · ਮਰਕੁਸ 1:24
مراجع Treasury of Scripture Knowledge في ਪੰਜਾਬੀ IRV.
ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।
ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!
ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।
ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅੱਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ।
ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।
ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ।
¶ ‹ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,›