ਮੱਤੀ 12:22
TSK
¶ ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ।
TSK
مراجع Treasury of Scripture Knowledge في ਪੰਜਾਬੀ IRV.
¶ ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ।
ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!
¶ ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।
¶ ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ।