ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।
TSK
TSK · ਮਰਕੁਸ 1:8
مراجع Treasury of Scripture Knowledge في ਪੰਜਾਬੀ IRV.
ਮੈਂ ਤਾਂ ਤਿਹਾਈ ਜ਼ਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।
¶ ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।
‹ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।›
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ।
ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ।