TSK

TSK · ਮਰਕੁਸ 10:14

مراجع Treasury of Scripture Knowledge في ਪੰਜਾਬੀ IRV.

العودة إلى المقطع

ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ।

ਕਿਉਂਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਪ੍ਰੇਮ ਰੱਖਿਆ ਇਸ ਕਾਰਨ ਉਸ ਨੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਨੂੰ ਚੁਣਿਆ ਅਤੇ ਤੁਹਾਨੂੰ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਮਿਸਰ ਤੋਂ ਕੱਢ ਲਿਆਇਆ,

ਜੋ ਕੁਝ ਮੂਸਾ ਨੇ ਹੁਕਮ ਦਿੱਤਾ ਸੀ ਉਹ ਦੀ ਇੱਕ ਗੱਲ ਵੀ ਅਜਿਹੀ ਨਹੀਂ ਸੀ ਜਿਹ ਨੂੰ ਯਹੋਸ਼ੁਆ ਨੇ ਇਸਰਾਏਲੀਆਂ ਦੀ ਸਾਰੀ ਸਭਾ ਨਾਲੇ ਤੀਵੀਆਂ ਅਤੇ ਨਿਆਣਿਆਂ ਅਤੇ ਉਹਨਾਂ ਦੇ ਪਰਦੇਸੀਆਂ ਦੇ ਸਾਹਮਣੇ ਜਿਹੜੇ ਉਹਨਾਂ ਵਿੱਚ ਵੱਸਦੇ ਸਨ ਨਾ ਸੁਣਾਇਆ ਹੋਵੇ।

ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਂਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।

ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।

ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।

ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ

¶ ‹ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।›

ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ‹ਆਪਣਾ ਹੱਥ ਵਧਾ।› ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।

ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ?

ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।

ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।

ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ।

ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!

ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।