ਉਤ 12:1
TSK
¶ ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।
TSK
مراجع Treasury of Scripture Knowledge في ਪੰਜਾਬੀ IRV.
¶ ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।
ਉਸ ਨੇ ਆਪਣੇ ਪਿਤਾ ਤੇ ਮਾਤਾ ਦੇ ਵਿਖੇ ਆਖਿਆ, ਮੈਂ ਉਨ੍ਹਾਂ ਨੂੰ ਨਹੀਂ ਵੇਖਿਆ, ਨਾ ਹੀ ਉਸਨੇ ਆਪਣੇ ਭਰਾਵਾਂ ਨੂੰ ਆਪਣਾ ਮੰਨਿਆ, ਨਾ ਆਪਣੇ ਪੁੱਤਰਾਂ ਨੂੰ ਪਛਾਣਿਆ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ।
‹ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ।›
‹ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ।›
ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ।