TSK

TSK · ਮਰਕੁਸ 11:24

مراجع Treasury of Scripture Knowledge في ਪੰਜਾਬੀ IRV.

العودة إلى المقطع

¶ ‹ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।›

‹ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।›

¶ ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ।

‹“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”›

ਇਸ ਕਰਕੇ ਜੋ ਪਰਾਈ ਭਾਸ਼ਾ ਬੋਲਦਾ ਹੈ, ਉਹ ਪ੍ਰਾਰਥਨਾ ਕਰੇ ਜੋ ਅਰਥ ਵੀ ਕਰ ਸਕੇ।

ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।

ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।