TSK

TSK · ਮਰਕੁਸ 11:28

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ।

ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?

ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।