TSK

TSK · ਮਰਕੁਸ 12:2

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ।

ਜਿਨ੍ਹਾਂ ਨੂੰ ਤੂੰ ਇਹ ਕਹਿ ਕੇ, ਆਪਣੇ ਦਾਸ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਸ ਨੂੰ ਤੁਸੀਂ ਕਬਜ਼ੇ ਵਿੱਚ ਲੈਣ ਲਈ ਜਾਂਦੇ ਹੋ, ਉਸ ਦੇਸ਼ ਦੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਕਾਰਨ ਅਪਵਿੱਤਰ ਧਰਤੀ ਹੈ, ਜਿਸ ਨੂੰ ਉਨ੍ਹਾਂ ਨੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਭਰਿਸ਼ਟ ਕਰ ਛੱਡਿਆ ਹੈ।

ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਯਤਨ ਕਰ ਕੇ ਘੱਲਦਾ ਰਿਹਾ, ਪਰ ਤੁਸੀਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ

ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ

ਤੂੰ ਉਨ੍ਹਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਂਦਾ ਹੈ, ਤੁਸੀਂ ਮੇਰੀ ਵੱਲ ਮੁੜੋ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।

‹ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ।›

‹ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।›

¶ ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।