TSK

TSK · ਮਰਕੁਸ 12:3

مراجع Treasury of Scripture Knowledge في ਪੰਜਾਬੀ IRV.

العودة إلى المقطع

ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?

ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।

ਤਦ ਆਸਾ ਨੇ ਉਸ ਗੈਬਦਾਨ ਤੋਂ ਨਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ।

ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ

ਮੈਂ ਐਂਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹਨਾਂ ਨਾ ਮੰਨਿਆ, ਤੁਸੀਂ ਆਪਣੀ ਤਲਵਾਰ ਨਬੀਆਂ ਨੂੰ ਮਾਰਿਆ ਜਿਵੇਂ ਹੜੱਪ ਕਰਨ ਵਾਲਾ ਬੱਬਰ ਸ਼ੇਰ।

ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤਰ ਊਰਿੱਯਾਹ ਕਿਰਯਥ-ਯਾਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਗੂੰ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ

ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਸ ਨੂੰ ਯੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਉਹਨਾਂ ਨੇ ਉਸ ਨੂੰ ਕੈਦਖ਼ਾਨਾ ਬਣਾਇਆ ਹੋਇਆ ਸੀ

ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ

ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਕਹਿਣਾ ਨਾ ਮੰਨਿਆ ਜੋ ਉਹ ਦੇ ਕਨੂੰਨਾਂ ਉੱਤੇ ਚੱਲੀਏ ਜਿਸ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ।

‹ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।›

‹ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ।›

ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।

ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ।