ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
TSK
TSK · ਮਰਕੁਸ 12:31
مراجع Treasury of Scripture Knowledge في ਪੰਜਾਬੀ IRV.
ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ‹ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।›
ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
¶ ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।
ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?
ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l