TSK

TSK · ਮਰਕੁਸ 12:7

مراجع Treasury of Scripture Knowledge في ਪੰਜਾਬੀ IRV.

العودة إلى المقطع

ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ।

ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,

¶ ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।

¶ ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।

ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ।

ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।

ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।