TSK

TSK · ਮਰਕੁਸ 12:9

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਫੇਰ ਜੇਕਰ ਤੁਸੀਂ ਇਨ੍ਹਾਂ ਗੱਲਾਂ ਵਿੱਚ ਵੀ ਮੇਰੀ ਤਾੜਨਾ ਨਾਲ ਨਾ ਸੁਧਰੋ ਪਰ ਮੇਰੇ ਵਿਰੁੱਧ ਹੀ ਚਲਦੇ ਰਹੋ,

ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ। ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ ਹੋ ਜਾਵੇਗਾ।

ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।

¶ ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।

ਜਦੋਂ ਤੱਕ ਸਾਡੇ ਉੱਤੇ ਉੱਪਰੋਂ ਪਰਮੇਸ਼ੁਰ ਦਾ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।

ਹੇ ਖੇਤ ਵਿਚਲੇ ਮੇਰੇ ਪਰਬਤ, ਤੇਰਾ ਮਾਲ ਅਤੇ ਤੇਰੇ ਸਾਰੇ ਖਜ਼ਾਨੇ, ਤੇਰੇ ਉੱਚੇ ਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ

¶ ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,

ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।

‹ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।›

¶ ‹ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।›

‹ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।›

¶ ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ

ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।

¶ ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।