TSK

TSK · ਮਰਕੁਸ 13:1

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ।

ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ।

¶ ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਦੇ ਉੱਤੇ ਸੀ।

¶ ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ।