TSK

TSK · ਮਰਕੁਸ 13:11

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ।

¶ ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ।

ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।

‹ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ।›

‹ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?›

ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”

ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।

ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।

ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ।

ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।

ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ।

ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।