TSK

TSK · ਮਰਕੁਸ 13:17

مراجع Treasury of Scripture Knowledge في ਪੰਜਾਬੀ IRV.

العودة إلى المقطع

ਉੱਠ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੂ ਦੇ ਸਨਮੁਖ ਪਾਣੀ ਵਾਂਗੂੰ ਡੋਲ੍ਹ ਦੇ, ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਸੁਰਤ ਪਏ ਹਨ।

ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ, ਉਹ ਹੀ ਇਹਨਾਂ ਦਾ ਭੋਜਨ ਸਨ!

ਸਾਮਰਿਯਾ ਆਪਣਾ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, ਉਹ ਤਲਵਾਰ ਨਾਲ ਡਿੱਗਣਗੇ, ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ!

‹ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।›