TSK

TSK · ਮਰਕੁਸ 13:19

مراجع Treasury of Scripture Knowledge في ਪੰਜਾਬੀ IRV.

العودة إلى المقطع

ਜਦੋਂ ਤੋਂ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ, ਉਸ ਸਮੇਂ ਤੋਂ ਲੈ ਕੇ ਆਪਣੇ ਪੈਦਾ ਹੋਣ ਦੇ ਦਿਨ ਤੱਕ ਦੀਆਂ ਗੱਲਾਂ ਪੁੱਛੋ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਦੀਆਂ ਗੱਲਾਂ ਪੁੱਛੋ, ਕੀ ਕਦੀ ਅਜਿਹੀ ਵੱਡੀ ਗੱਲ ਕਦੀ ਹੋਈ ਜਾਂ ਕਦੀ ਸੁਣੀ ਗਈ ਹੈ?

ਅਤੇ ਆਉਣ ਵਾਲੀ ਪੀੜ੍ਹੀ ਵਿੱਚ ਤੁਹਾਡੇ ਬੱਚੇ ਜਿਹੜੇ ਤੁਹਾਡੇ ਬਾਅਦ ਪੈਦਾ ਹੋਣਗੇ ਅਤੇ ਪਰਦੇਸੀ ਵੀ ਜਿਹੜੇ ਦੂਰ ਦੇਸ਼ ਤੋਂ ਆਉਣਗੇ, ਜਦ ਉਹ ਉਸ ਦੇਸ਼ ਦੀਆਂ ਬਵਾਂ ਅਤੇ ਉਸ ਵਿੱਚ ਯਹੋਵਾਹ ਦੀਆਂ ਫੈਲਾਈਆਂ ਹੋਈਆਂ ਬਿਮਾਰੀਆਂ ਨੂੰ ਵੇਖਣਗੇ ਤਾਂ ਆਖਣਗੇ,

¶ ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?

ਮੇਰੀ ਪਰਜਾ ਦੀ ਧੀ ਦੀ ਬੁਰਿਆਈ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਬਿਨ੍ਹਾਂ ਕਿਸੇ ਦੇ ਹੱਥ ਲਾਏ ਇੱਕ ਪਲ ਵਿੱਚ ਢਾਹਿਆ ਗਿਆ।

ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਵੇਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ।

ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ!

‹ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ।›