TSK

TSK · ਮਰਕੁਸ 13:27

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ।

ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।

‹ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ।›

‹ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ।›

‹ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।›

¶ ‹ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।›

‹ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।›

‹ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ?›

ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ।

ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।

¶ ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ।

ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ। ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ।

ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ। ਰੂਬੇਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,