TSK

TSK · ਮਰਕੁਸ 13:3

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ।

¶ ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,

¶ ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ।

ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ।

¶ ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।

ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।